ਮੋਹਾਲੀ, 26 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਅਤੇ ਮੈਰੀਟੂਰੀਐਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਕਲਾਸਾਂ ਵਿੱਚ ਦਾਖਲਿਆਂ ਵਾਸਤੇ ਸਾਂਝੀ ਦਾਖਲਾ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਐਸ ਸੀ ਈ ਆਰ ਟੀ ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਵਿਦਿਅਕ ਸੈਸ਼ਨ 2024-25 ਵਿੱਚ 9ਵੀਂ ਅਤੇ 11ਵੀਂ ਜਮਾਤਾਂ ਦੇ ਦਾਖਲਿਆ ਵਾਸਤੇ 30 ਮਾਰਚ 2024 ਨੂੰ ਪ੍ਰੀਖਿਆ ਲਈ ਜਾਵੇਗੀ। ਜਾਰੀ ਪੱਤਰ ਮੁਤਾਬਕ, ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ ਐਮੀਨੈਂਸ ਅਤੇ Meritorious ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮਿਤੀ 30 ਮਾਰਚ 2024 ਨੂੰ ਲਈ ਜਾਵੇਗੀ। ਇਸ ਪ੍ਰੀਖਿਆ ਲਈ ਰਜਿਸਟਰਡ ਵਿਦਿਆਰਥੀਆਂ ਦੇ ਰੋਲ ਨੰਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਜਾਂ ਸਕੂਲ ਸਿੱਖਿਆ ਵਿਭਾਗ ਦੀ ਵੈਬਸਾਈਟ ਜਾਂ ਈ ਪੰਜਾਬ ਸਕੂਲ ਵਿੱਚੋਂ ਕਿਸੇ ਇੱਕ ਉਤੇ ਦਿੱਤੇ ਲਿੰਕ https://schoolofeminence.pseb.ac.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।ਦੇਸ਼ ਕਲਿੱਕ