ਚੋਣ ਲੜਨ ਤੋਂ ਕੀਤਾ ਇਨਕਾਰ
ਨਵੀਂ ਦਿੱਲੀ, 28 ਮਾਰਚ, ਦੇਸ਼ ਕਲਿਕ ਬਿਊਰੋ :
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜੇਗੀ। ਇੱਕ ਟੀਵੀ ਚੈਨਲ ਟਾਈਮਜ਼ ਨਾਓ ਸਮਿਟ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਸ ਕੋਲ ਚੋਣ ਲੜਨ ਲਈ ਪੈਸੇ ਨਹੀਂ ਹਨ। ਸੀਤਾਰਮਨ ਨੇ ਕਿਹਾ ਕਿ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਮੈਨੂੰ ਲੋਕ ਸਭਾ ਚੋਣ ਲੜਨ ਬਾਰੇ ਪੁੱਛਿਆ ਸੀ। ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਜਾਂ ਤਾਮਿਲਨਾਡੂ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਇਸ ਬਾਰੇ ਸੋਚਣ ਤੋਂ ਬਾਅਦ ਮੈਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ।
ਨਿਰਮਲਾ ਸੀਤਾਰਮਨ ਨੇ ਕਿਹਾ, 'ਇਕ ਹਫ਼ਤੇ ਜਾਂ ਦਸ ਦਿਨ ਸੋਚਣ ਤੋਂ ਬਾਅਦ, ਮੈਂ ਜਵਾਬ ਦਿੱਤਾ... ਨਹੀਂ। ਮੇਰੇ ਕੋਲ ਚੋਣਾਂ ਲੜਨ ਲਈ ਇੰਨੇ ਪੈਸੇ ਨਹੀਂ ਹਨ। ਮੈਨੂੰ ਇਹ ਵੀ ਸਮੱਸਿਆ ਹੈ ਕਿ ਆਂਧਰਾ ਪ੍ਰਦੇਸ਼ ਜਾਂ ਤਾਮਿਲਨਾਡੂ।ਜਿੱਤਣ ਲਈ ਵੱਖ-ਵੱਖ ਮਾਪਦੰਡਾਂ ਦਾ ਸਵਾਲ ਵੀ ਹੈ...ਕੀ ਤੁਸੀਂ ਇਸ ਭਾਈਚਾਰੇ ਤੋਂ ਹੋ ਜਾਂ ਉਸ ਧਰਮ ਤੋਂ ਹੋ? ਮੈਂ ਬਹੁਤ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੀਆਂ ਦਲੀਲਾਂ ਨੂੰ ਸਵੀਕਾਰ ਕੀਤਾ...ਇਸ ਲਈ ਮੈਂ ਚੋਣ ਨਹੀਂ ਲੜ ਰਹੀ।