ਨਵੀਂ ਦਿੱਲੀ, 28 ਮਾਰਚ, ਦੇਸ਼ ਕਲਿਕ ਬਿਊਰੋ :
“ਆਪ” ਦੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਭਾਜਪਾ ‘ਤੇ ਵੱਡੇ ਦੋਸ਼ ਲਾਏ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਥਾਂ-ਥਾਂ ਤੋਂ ਫੋਨ ਆ ਰਹੇ ਹਨ।ਕਹਿ ਰਹੇ ਹਨ, "ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ "।ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਕੇਜਰੀਵਾਲ ਨੂੰ ਬਹੁਤ ਉਮੀਦਾਂ ਨਾਲ ਚੁਣਿਆ ਹੈ ਅਤੇ ਇਹ ਲੋਕਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਪਾਰਟੀ ਵਿਰੁੱਧ ਇਹ ਗੁੰਡਾਗਰਦੀ ਨਹੀਂ ਕਰ ਰਹੀ ਸਗੋਂ ਦੇਸ਼ ਨਾਲ ਧੋਖਾ ਕਰ ਰਹੀ ਹੈ। ਇਸ ਨਾਲ ਕਿਸੇ ਪਾਰਟੀ ਦਾ ਨਹੀਂ ਸਗੋਂ ਦੇਸ਼ ਦਾ ਨੁਕਸਾਨ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅੰਗਰੇਜ਼ਾਂ ਅਤੇ ਮੁਗਲਾਂ ਵੱਲੋਂ ਦੇਸ਼ ਨੂੰ ਤੋੜਨ ਦੀਆਂ ਅਜਿਹੀਆਂ ਕਈ ਕੋਸ਼ਿਸ਼ਾਂ ਹੋਈਆਂ ਹਨ ਪਰ ਇਤਿਹਾਸ ਗਵਾਹ ਹੈ ਕਿ ਉਹ ਸਾਰੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ। ਭਾਜਪਾ ਦੀ ਇਹ ਕੋਸ਼ਿਸ਼ ਵੀ ਨਾਕਾਮ ਰਹੇਗੀ।ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਬੇਨਤੀ ਹੈ ਕਿ ਉਹ ਆਪਣੇ ਦੇਸ਼ ਦੇ ਸੱਭਿਆਚਾਰ ਅਤੇ ਪ੍ਰਮਾਤਮਾ ਵਿੱਚ ਵਿਸ਼ਵਾਸ ਰੱਖਣ।ਸੱਚ ਦੀ ਜਿੱਤ ਹੋਵੇਗੀ।