ਚੰਡੀਗੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋ
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਗ੍ਰਹਿ ਸਕੱਤਰ ਨਿਤਿਨ ਯਾਦਵ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ 1 ਅਪ੍ਰੈਲ ਤੋਂ ਪਾਣੀ ਦੀਆਂ ਕੀਮਤਾਂ 'ਚ 5 ਫੀਸਦੀ ਵਾਧੇ ਦੇ ਫੈਸਲੇ ਨੂੰ ਰੋਕਣ ਲਈ ਕਿਹਾ ਹੈ । ਪੱਤਰ ਵਿੱਚ 20,000 ਲੀਟਰ ਪ੍ਰਤੀ ਪਰਿਵਾਰ ਮੁਫਤ ਪਾਣੀ ਦੇਣ ਦੇ ਮਤੇ ਨੂੰ ਲਾਗੂ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਹੈ, ਜੋ ਇਸ ਮਹੀਨੇ ਦੇ ਸ਼ੁਰੂ ਵਿੱਚ ਸਦਨ ਵੱਲੋਂ ਪਾਸ ਕੀਤਾ ਗਿਆ ਸੀ।
ਮੇਅਰ ਕੁਲਦੀਪ ਕੁਮਾਰ ਨੇ ਲਿਖਿਆ ਹੈ ਕਿ 1 ਅਪ੍ਰੈਲ, 2024 ਤੋਂ ਪਾਣੀ ਦੀਆਂ ਦਰਾਂ ਵਿੱਚ 5% ਦਾ ਵਾਧਾ ਕੀਤਾ ਜਾ ਰਿਹਾ ਹੈ, ਜੋ ਸਿਟੀ ਬਿਊਟੀਫੁੱਲ ਦੇ ਨਿਵਾਸੀਆਂ ਲਈ ਇੱਕ ਬੇਲੋੜਾ ਬੋਝ ਹੈ। ਉਨ੍ਹਾਂ ਕਿਹਾ ਕਿ 11 ਮਾਰਚ ਨੂੰ ਨਿਗਮ ਦੇ ਜਨਰਲ ਹਾਊਸ ਦੀ ਨੇ ਆਪਣੀ 333ਵੀਂ ਮੀਟਿੰਗ ਵਿੱਚ ਚੰਡੀਗੜ੍ਹ ਵਾਸੀਆਂ ਨੂੰ 20,000 ਲੀਟਰ ਪਾਣੀ ਮੁਫਤ ਦੇਣ ਦਾ ਮਤਾ ਪਾਸ ਕੀਤਾ ਹੈ, ਜੋ ਕਿ ਆਮ ਲੋਕਾਂ ਦੀ ਲਗਾਤਾਰ ਮੰਗ ਸੀ।
ਮੇਅਰ ਨੇ ਕਿਹਾ ਹੈ ਕਿ ਲੋਕ ਸਭਾ ਚੋਣਾ ਦੌਰਾਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਦਰਾਂ ਵਿੱਚ ਵਾਧਾ ਕਰਨਾ ਸੰਭਵ ਨਹੀਂ ਹੈ। ਇਹ ਲੋਕਾਂ 'ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ 1 ਅਪ੍ਰੈਲ ਤੋਂ, ਚੰਡੀਗੜ੍ਹ ਵਿੱਚ ਹਰੇਕ ਸਲੈਬ ਵਿੱਚ ਪਾਣੀ ਦੀਆਂ ਦਰਾਂ ਸਾਰੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰ ਵਿੱਚ 5 ਪ੍ਰਤੀਸ਼ਤ ਵਾਧਾ ਕੀਤਾ ਜਾਣਾ ਸੀ।