ਨਵੀਂ ਦਿੱਲੀ: 29 ਮਾਰਚ, ਦੇਸ਼ ਕਲਿੱਕ ਬਿਓਰੋ
ਕਾਂਗਰਸ ਪਾਰਟੀ ਤੋਂ ਬਾਅਦ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੂੰ ਵੀ ਆਮਦਨ ਕਰ ਵਿਭਾਗ ਤੋਂ 11 ਕਰੋੜ ਰੁਪਏ ਦੇ ਬਕਾਏ ਦਾ ਇੱਕ ਨੋਟਿਸ ਮਿਲਿਆ ਹੈ, ਜਿਸ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਟੈਕਸ ਰਿਟਰਨ ਭਰਨ ਦੌਰਾਨ ਪੁਰਾਣੇ ਪੈਨ ਕਾਰਡ ਦੀ ਵਰਤੋਂ ਕਰਨਾ ਕਿਹਾ ਗਿਆ ਹੈ।ਸੀਪੀਆਈ ਦੇ ਇੱਕ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਉਹ ਕਾਨੂੰਨੀ ਸਹਾਇਤਾ ਪੱਖ ਜਾਨਣ ਲਈ ਆਪਣੇ ਵਕੀਲਾਂ ਨਾਲ ਸਲਾਹ ਕਰ ਰਹੇ ਹਨ। ਇਸ ਤੋਂ ਪਹਿਲਾਂ, ਕਾਂਗਰਸ ਨੂੰ ਹਾਲ ਹੀ ਵਿੱਚ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਮਿਲਿਆ ਹੈ। ਸੂਤਰਾਂ ਅਨੁਸਾਰ ਤ੍ਰਿਣਮੂਲ ਕਾਂਗਰਸ ਵੀ ਨੂੰ ਪਿਛਲੇ 72 ਘੰਟਿਆਂ ਵਿੱਚ 11 ਆਈਟੀ ਨੋਟਿਸ ਮਿਲੇ ਹਨ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਨੂੰ ‘ਅਪਾਹਿਜ‘ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।