ਨਵੀਂ ਦਿੱਲੀ, 1 ਅਪ੍ਰੈਲ 2024 - ਦੇਸ਼ ਕਲਿੱਕ ਬਿਓਰੋ
ਸਾਬਕਾ ਐਮ ਪੀ ਡਾ. ਧਰਮਵੀਰ ਗਾਂਧੀ ਅੱਜ 1 ਅਪ੍ਰੈਲ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅੱਜ ਪਾਰਟੀ ਦਫ਼ਤਰ ਵਿਖੇ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋਏ। ਡਾਕਟਰ ਧਰਮਵੀਰ ਗਾਂਧੀ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਕਾਂਗਰਸ ਦੇ ਕੇਂਦਰੀ ਆਗੂਆਂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਦਲ ਆਗੂ ਪ੍ਰਤਾਪ ਸਿਘ ਬਾਜਵਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਜਿੱਤੇ ਸਨ। ਇਸ ਵਾਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਚੁੱਕੀ ਹੈ। ਜਿਸ ਨੂੰ ਭਾਜਪਾ ਨੇ ਪਟਿਆਲਾ ਤੋਂ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਇਹ ਚਰਚਾ ਹੈ ਕਿ ਕਾਂਗਰਸ ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾ ਸਕਦੀ ਹੈ।