Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ ਤੋਂ ਬਾਅਦ ਜਾਗਿਆ ਸਿਹਤ ਵਿਭਾਗ,ਪੰਜਾਬ ‘ਚ ਕਈ ਥਾਂਈਂ ਬੇਕਰੀਆਂ ਦੀ ਚੈਕਿੰਗ

Updated on Wednesday, April 03, 2024 08:51 AM IST

ਲੁਧਿਆਣਾ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :

24 ਮਾਰਚ ਨੂੰ ਪਟਿਆਲਾ ਵਿੱਚ ਕੇਕ ਖਾਣ ਨਾਲ ਇੱਕ ਬੱਚੀ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸੂਬੇ ਦੇ ਸਿਹਤ ਵਿਭਾਗ ਨੇ ਪੂਰੇ ਸੂਬੇ ਵਿੱਚ ਹੁਕਮ ਜਾਰੀ ਕੀਤੇ ਹਨ ਕਿ ਬੇਕਰੀ ਦਾ ਕਾਰੋਬਾਰ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾਵੇ। ਉਸ ਜਗ੍ਹਾ ਦੀ ਵੀਡੀਓਗ੍ਰਾਫੀ ਕਰੋ ਜਿੱਥੇ ਕੇਕ ਤਿਆਰ ਕੀਤਾ ਜਾ ਰਿਹਾ ਹੈ ਅਤੇ ਤੁਰੰਤ ਇਸ ਨੂੰ ਰੇਡ ਟੀਮ ਦੇ ਅਧਿਕਾਰੀਆਂ ਦੇ ਵਟਸਐਪ ਗਰੁੱਪ ਵਿੱਚ ਅਪਲੋਡ ਕਰੋ।
ਲੁਧਿਆਣਾ ਦੀ ਗੱਲ ਕਰੀਏ ਤਾਂ 2 ਦਿਨਾਂ 'ਚ ਅਧਿਕਾਰੀਆਂ ਨੇ 7 ਬੇਕਰੀਆਂ 'ਤੇ ਛਾਪੇਮਾਰੀ ਕਰਕੇ ਚੈਕਿੰਗ ਕੀਤੀ। ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਫੂਡ ਸੇਫਟੀ ਡਾ: ਹਰਜੋਤਪਾਲ ਸਿੰਘ ਨੇ ਦੱਸਿਆ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ ਭਰ ਤੋਂ ਕੇਕ ਦੇ ਸੈਂਪਲ ਲਏ ਗਏ ਹਨ। ਲੈਬ ਤੋਂ ਸੈਂਪਲਾਂ ਦੀ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਲੁਧਿਆਣਾ ਵਿੱਚ ਵੀ ਡੀਐਚਓ ਡਾ: ਰਿਪੁਦਮਨ ਕੌਰ ਦੀ ਅਗਵਾਈ ਵਿੱਚ ਫੂਡ ਟੀਮ ਨੇ ਸ਼ਹਿਰੀ ਖੇਤਰਾਂ ਵਿੱਚੋਂ ਕੇਕ ਦੇ 3 ਸੈਂਪਲ ਲਏ ਸਨ। ਡੀਐਚਓ ਨੇ ਦੱਸਿਆ ਕਿ ਟੀਮ ਨੇ ਦੋ ਦਿਨਾਂ ਵਿੱਚ ਸੱਤ ਬੇਕਰੀਆਂ ਦੀ ਚੈਕਿੰਗ ਕੀਤੀ ਹੈ। ਹੁਣ ਤੱਕ ਕੁੱਲ 6 ਸੈਂਪਲ ਭਰੇ ਜਾ ਚੁੱਕੇ ਹਨ। ਬੇਕਰੀ ਸੰਚਾਲਕਾਂ ਨੂੰ ਅਪੀਲ ਹੈ ਕਿ ਉਹ ਖਾਣ-ਪੀਣ ਦਾ ਸਮਾਨ ਬਣਾਉਂਦੇ ਸਮੇਂ ਸਫ਼ਾਈ ਦਾ ਧਿਆਨ ਰੱਖਣ।

ਵੀਡੀਓ

ਹੋਰ
Have something to say? Post your comment
X