|ਮੁੰਬਈ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ 'ਚ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਦੋ ਬੱਚੇ ਸ਼ਾਮਲ ਹਨ। ਟੇਲਰਿੰਗ ਦੀ ਦੁਕਾਨ ਨੂੰ ਸਵੇਰੇ 4 ਵਜੇ ਅੱਗ ਲੱਗ ਗਈ। ਜਦੋਂ ਤੱਕ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ, ਉਦੋਂ ਤੱਕ 7 ਲੋਕਾਂ ਦੀ ਜਾਨ ਜਾ ਚੁੱਕੀ ਸੀ। ਪੁਲਿਸ ਦਾ ਕਹਿਣਾ ਹੈ ਕਿ ਅੱਗ ਦੁਕਾਨ ਦੇ ਉਪਰਲੇ ਘਰਾਂ ਤੱਕ ਨਹੀਂ ਪਹੁੰਚੀ ਪਰ ਧੂੰਏਂ ਕਾਰਨ ਲੋਕਾਂ ਦੀ ਜਾਨ ਚਲੀ ਗਈ ਹੈ।