ਨਵੀਂ ਦਿੱਲੀ: 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਵੱਲੋਂ 7 ਅਪ੍ਰੈਲ ਨੂੰ ਦੇਸ਼ ਭਰ ‘ਚ ਸਮੂਹਿਕ ਭੁੱਖ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸ ਦਾ ਐਲਾਨ ਕਰਦਿਆਂ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਤੇ ਵਰਕਰ ਦਿੱਲੀ ‘ਚ ਜੰਤਰ ਮੰਤਰ ਵਿਖੇ ਪਹੁੰਚਕੇ 11 ਵਜੇ ਭੁੱਖ ਹੜਤਾਲ ਸ਼ੁਰੂ ਕਰਨਗੇ। ਉਨ੍ਹਾਂ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿੰਦਿਆਂ ਭੁੱਖ ਹੜਤਾਲ ਕਰਕੇ ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਆਪਣਾ ਰੋਸ ਦਰਜ ਕਰਾਉਣ।