ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ:
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 6 ਮਹੀਨਿਆਂ ਬਾਅਦ ਰਾਤ 8:15 ਵਜੇ ਤਿਹਾੜ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਤੋਂ ਬਾਹਰ ਆ ਕੇ ਉਨ੍ਹਾਂ ਵਰਕਰਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਸਿੱਧੇ ਅਰਵਿੰਦ ਕੇਜਰੀਵਾਲ ਦੇ ਘਰ ਗਏ। ਸੰਜੇ ਅਰਵਿੰਦ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲੇ, ਉਨ੍ਹਾਂ ਦੇ ਪੈਰ ਛੂਹੇ।
ਇਸ ਤੋਂ ਬਾਅਦ ਸੰਜੇ ਕਰੀਬ 10:15 ਵਜੇ 'ਆਪ' ਪਾਰਟੀ ਦਫ਼ਤਰ ਪਹੁੰਚੇ। ਇੱਥੇ ਗੋਪਾਲ ਰਾਏ ਨੇ ਸੰਜੇ ਦਾ ਹਾਰ ਪਾ ਕੇ ਸਵਾਗਤ ਕੀਤਾ। ਫਿਰ ਸੰਜੇ ਨੇ ਵਰਕਰਾਂ ਨੂੰ ਸੰਬੋਧਨ ਕੀਤਾ।
ਸੁਪਰੀਮ ਕੋਰਟ ਨੇ ਮੰਗਲਵਾਰ (2 ਅਪ੍ਰੈਲ) ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਕਾਨੂੰਨੀ ਪ੍ਰਕਿਰਿਆ ਕਾਰਨ ਕੱਲ੍ਹ ਰਿਹਾਈ ਨਹੀਂ ਹੋ ਸਕੀ। ਸੰਜੇ ਸਿੰਘ ਦੀ ਪਤਨੀ ਅਨੀਤਾ ਸਿੰਘ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਕਰਨ ਲਈ ਬੁੱਧਵਾਰ ਨੂੰ ਰੌਜ਼ ਐਵੇਨਿਊ ਕੋਰਟ ਪਹੁੰਚੀ ਸੀ। ਅਦਾਲਤ ਨੇ 2 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ 'ਤੇ ਜ਼ਮਾਨਤ ਦਿੱਤੀ।