ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਨੇ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਦਾ ਪੱਲਾ ਫੜ ਲਿਆ ਹੈੈ। ਉਨ੍ਹਾਂ ਅੱਜ ਹੀ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਸੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਦੇ ਸਟੈਂਡ ਤੋਂ ਅਸਹਿਜ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਜਦੋਂ ਮੈਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਤਾਂ ਮੈਨੂੰ ਵਿਸ਼ਵਾਸ ਸੀ ਕਿ ਕਾਂਗਰਸ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਹੈ। ਉੱਥੇ ਹਰ ਕਿਸੇ ਦੇ ਵਿਚਾਰਾਂ ਦਾ ਸਤਿਕਾਰ ਕੀਤਾ ਜਾਂਦਾ ਹੈ, ਪਰ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਦਿਸ਼ਾਹੀਨ ਪਾਰਟੀ ਹੈ।