ਨਵੀਂ ਦਿੱਲੀ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਲੋਕ ਸਭਾ ਚੋਣਾਂ 2024 ਲਈ ਕਾਂਗਰਸ ਦਾ ਚੋਣ ਮਨੋਰਥ ਪੱਤਰ ਅੱਜ ਜਾਰੀ ਕੀਤਾ ਗਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਨਵੀਂ ਦਿੱਲੀ ਸਥਿਤ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ।
ਕਾਂਗਰਸ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਲਈ 48 ਪੰਨਿਆਂ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਸੋਨੀਆ, ਰਾਹੁਲ, ਖੜਗੇ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪੀ ਚਿਦੰਬਰਮ ਨੇ 5 ਨਿਆਂ ਅਤੇ 25 ਗਾਰੰਟੀਆਂ ਦਾ ਐਲਾਨ ਕੀਤਾ। ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਮਜ਼ਦੂਰੀ ਵਧਾ ਕੇ 400 ਰੁਪਏ ਪ੍ਰਤੀ ਦਿਨ ਕਰਨ, ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ ਦੇਣ, ਐਮਐਸਪੀ ਲਈ ਕਾਨੂੰਨ ਬਣਾਉਣ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਜ਼ਿਕਰ ਹੈ।
ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਨੌਜਵਾਨਾਂ, ਔਰਤਾਂ, ਮਜ਼ਦੂਰਾਂ ਅਤੇ ਕਿਸਾਨਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ। ਇਨ੍ਹਾਂ ਸਾਰੇ ਵਰਗਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਦਾ ਵਾਅਦਾ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਉਸ ਦਾ ਮੈਨੀਫੈਸਟੋ ਕੰਮ, ਵੈਲਥ ਅਤੇ ਭਲਾਈ 'ਤੇ ਆਧਾਰਿਤ ਹੈ। ਇੱਥੇ ਕੰਮ ਦਾ ਅਰਥ ਹੈ ਰੁਜ਼ਗਾਰ, ਵੈਲਥ ਦਾ ਮਤਲਬ ਆਮਦਨੀ ਅਤੇ ਭਲਾਈ ਦਾ ਮਤਲਬ ਹੈ ਸਰਕਾਰੀ ਸਕੀਮਾਂ ਦਾ ਲਾਭ ਦੇਣਾ।
ਕਾਂਗਰਸ ਵੱਲੋਂ ਨੌਜਵਾਨਾਂ ਨੂੰ 30 ਲੱਖ ਸਕਾਰੀ ਨੌਰਕੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ।