ਨਵੀਂ ਦਿੱਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨਾਂ ਲਈ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ 18 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ।
ਦਰਅਸਲ, ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਿਸੋਦੀਆ ਦੀ ਹਿਰਾਸਤ ਅੱਜ (6 ਅਪ੍ਰੈਲ) ਨੂੰ ਖ਼ਤਮ ਹੋਈ ਸੀ। ਇਸ ਕਾਰਨ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਤੋਂ ਪਹਿਲਾਂ ਬੀਤੇ ਕੱਲ੍ਹ ਤਿਹਾੜ ਜੇਲ੍ਹ ਤੋਂ ਮਨੀਸ਼ ਸਿਸੋਦੀਆ ਵੱਲੋਂ ਲਿਖੀ ਗਈ ਚਿੱਠੀ ਸਾਹਮਣੇ ਆਈ ਸੀ। ਇਸ ਵਿੱਚ ਉਨ੍ਹਾਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਕਿਹਾ ਸੀ ਕਿ ਉਹ ਜਲਦੀ ਹੀ ਬਾਹਰ ਮਿਲਣਗੇ।