ਨਵੀਂ ਦਿੱਲੀ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀਆਂ ਦੀਆਂ ਮੁਸ਼ਕਲਾਂ ਘੱਟਣ ਦੀ ਬਜਾਏ ਵਧਦੀਆਂ ਦਿਖਾਈ ਦੇ ਰਹੀਆਂ ਹਨ। ਈਡੀ ਵੱਲੋਂ ਹੁਣ ਇਕ ਹੋਰ ਆਪ ਆਗੂ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੁਰਗੇਸ਼ ਪਾਠਕ ਨੂੰ ਇਸ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਈਡੀ ਵੱਲੋਂ ਦੁਰਗੇਸ਼ ਪਾਠਕ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਈਡੀ ਵੱਲੋਂ ਸੋਮਵਾਰ ਨੂੰ ਆਪ ਆਗੂ ਦੁਰਗੇਸ਼ ਪਾਠਕ ਨੂੰ ਸੰਮਨ ਭੇਜਿਆ ਹੈ।
ਜ਼ਿਕਰਯੋਗ ਹੈ ਕਿ ਈਡੀ ਵੱਲੋਂ ਦਿੱਲੀ ਵਿੱਚ ਸ਼ਰਾਬ ਘੁਟਾਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਹੋਰਨਾਂ ਆਗੂਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।