ਨਵੀਂ ਦਿੱਲੀ: 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਸ਼ਰਾਬ ਨੀਤੀ ਮਾਮਲੇ ‘ਚ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਦੀ ਹੋਈ ਗ੍ਰਿਫ਼ਤਾਰੀ ‘ਤੇ ਦਿੱਲੀ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਕੇਜਰੀਵਾਲ ਹੁਣ ਇਸ ਫੈਸਲੇ ਖਿਲਾਫ ਬੁੱਧਵਾਰ ਨੂੰ ਸੁਪਰੀਮ ਕੋਰਟ ਪਹੁੰਚੇ ਹਨ। ਇਸ ਬਾਰੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਦੀ ਉਮੀਦ ਜ਼ਹਿਰ ਕੀਤੀ ਹੈ।
ਕੇਜਰੀਵਾਲ ਦੇ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ‘ਚ ਕਿਹਾ ਕਿ ਇਹ ਪਹਿਲ ਦੇ ਆਧਾਰ ‘ਤੇ ਸੁਣਿਆਂ ਜਾਵੇ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਦਾ ਆਧਾਰ ਅਜਿਹੇ ਦਸਤਾਵੇਜ਼ ਸਨ ਜਿਨ੍ਹਾਂ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਇਸ ‘ਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਈਮੇਲ ਭੇਜੋ, ਫਿਰ ਦੇਖਦੇ ਹਾਂ।