ਓਟਾਵਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕੈਨੇਡਾ ਨੇ ਭਾਰਤ ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਕਈ ਭਾਰਤੀ ਸਟਾਫ਼ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਮੁੰਬਈ, ਚੰਡੀਗੜ੍ਹ ਅਤੇ ਬੈਂਗਲੁਰੂ ਸਥਿਤ ਕੈਨੇਡੀਅਨ ਕੌਂਸਲੇਟਾਂ ਦੇ ਸਾਰੇ ਕਰਮਚਾਰੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ। ਕੈਨੇਡੀਅਨ ਹਾਈ ਕਮਿਸ਼ਨ ਦੇ ਪਬਲਿਕ ਰਿਲੇਸ਼ਨ ਆਫਿਸ ਨੇ ਕਿਹਾ ਕਿ ਇਹ ਫੈਸਲਾ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢਣ ਤੋਂ ਬਾਅਦ ਲਿਆ ਗਿਆ ਹੈ।
ਦਰਅਸਲ, ਪਿਛਲੇ ਸਾਲ ਭਾਰਤ ਨੇ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਇਹ ਫੈਸਲਾ ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਦੀ ਗਿਣਤੀ ਨੂੰ ਬਰਾਬਰ ਕਰਨ ਲਈ ਲਿਆ ਗਿਆ ਹੈ। ਭਾਰਤ ਵਿੱਚ ਮੌਜੂਦ ਕੈਨੇਡੀਅਨ ਵਾਧੂ ਡਿਪਲੋਮੈਟ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦਿੰਦੇ ਹਨ।