ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਨੂੰ ਲੈ ਕੇ ਨਵਾਂ ਸ਼ਡਿਊਲ ਜਾਰੀ ਕੀਤਾ ਹੈ।
ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ ਸੀ। ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਰਮਿਆਨ 15 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ ਦੀਆਂ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ 'ਚ ਕੇਜਰੀਵਾਲ ਨੂੰ ਕਿੱਥੇ ਮਿਲਣਗੇ? ਦੋਵਾਂ ਦੀ ਮੁਲਾਕਾਤ ਸਮੇਂ ਉੱਥੇ ਸੁਰੱਖਿਆ ਪ੍ਰਬੰਧਾਂ ਦੇ ਮਾਪਦੰਡ ਤੈਅ ਕੀਤੇ ਗਏ। ਜੇਲ੍ਹ ਅਧਿਕਾਰੀਆਂ ਨੇ ਕਿਹਾ ਕਿ ਮੀਟਿੰਗ ਦੁਪਹਿਰ ਨੂੰ ਸਖ਼ਤ ਸੁਰੱਖਿਆ ਹੇਠ “ਮੁਲਾਕਾਤ ਜੰਗਲੇ” ਦੇ ਅੰਦਰ ਹੋਵੇਗੀ।