ਚੰਡੀਗੜ੍ਹ: 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ
IPL ਮੈਚ ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਸ਼ਾਮ 7:30 ਵਜੇ ਨਯਾ ਗਾਓਂ ਮੋਹਾਲੀ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ। ਇਸ ਵਿੱਚ ਪੰਜਾਬ ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਆਹਮੋ-ਸਾਹਮਣੇ ਹੋਣਗੇ। ਇਸ ਦੌਰਾਨ ਪੁਲਿਸ ਵੱਲੋਂ ਕਈ ਸੜਕਾਂ ‘ਤੇ ਆਵਾਜਾਈ ਲਈ ਰੂਟ ਬਦਲਿਆ ਜਾਵੇਗਾ। ਪੁਲਿਸ ਨੇ ਮੈਚ ਦੇ ਮੱਦੇਨਜ਼ਰ ਜਨਤਾ ਨੂੰ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।