ਮੁੰਬਈ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੱਜ ਐਤਵਾਰ ਸਵੇਰੇ 5 ਵਜੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ। ਬਾਂਦਰਾ 'ਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਦੋ ਬਾਈਕ ਸਵਾਰਾਂ ਨੇ 4 ਰਾਊਂਡ ਫਾਇਰ ਕੀਤੇ। ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਜਾਂਚ ਲਈ ਪਹੁੰਚ ਗਈ ਹੈ।
ਗੋਲੀਬਾਰੀ ਦੇ ਸਮੇਂ ਸਲਮਾਨ ਆਪਣੇ ਘਰ ਵਿੱਚ ਸੀ। ਖਾਨ ਨੂੰ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।
ਮਾਰਚ 2023 ਵਿੱਚ, ਲਾਰੈਂਸ ਬਿਸ਼ਨੋਈ ਵੱਲੋਂ ਧਮਕੀ ਮਿਲਣ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਉਸਨੂੰ ਮਹਾਰਾਸ਼ਟਰ ਸਰਕਾਰ ਤੋਂ Y+ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ। ਜੂਨ 2022 ਵਿੱਚ ਸਲਮਾਨ ਅਤੇ ਉਸਦੇ ਪਿਤਾ ਸਲੀਮ ਖਾਨ ਨੂੰ ਇੱਕ ਧਮਕੀ ਭਰਿਆ ਪੱਤਰ ਮਿਲਿਆ ਸੀ, ਜਿਸ ਵਿੱਚ ਲਿਖਿਆ ਗਿਆ ਸੀ ਕਿ ਸਲਮਾਨ ਦਾ ਉਹੀ ਹਾਲ ਹੋਵੇਗਾ ਜੋ ਸਿੱਧੂ ਮੂਸੇਵਾਲਾ ਦਾ ਹੋਇਆ।