ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਚੰਡੀਗੜ੍ਹ ਤੋਂ ਲੋਕ ਸਭਾ ਲਈ ਕਾਂਗਰਸ ਵੱਲੋਂ ਐਲਾਨੇ ਗਏ ਉਮੀਦਵਾਰ ਤੋਂ ਬਾਅਦ ਬਗਾਵਤ ਹੋਣੀ ਸ਼ੁਰੂ ਹੋ ਗਈ ਹੈ। ਕਾਂਗਰਸ ਵੱਲੋਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਪਵਨ ਬਾਂਸਲ ਦੇ ਸਮਰਥਕਾਂ ਨੇ ਪਾਰਟੀ ਵਿਚੋਂ ਬਾਗੀ ਹੋਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਕਾਂਗਰਸ ਦੇ ਪ੍ਰਦੇਸ਼ ਸਕੱਤਰ ਨਿਤਿਨ ਰਾਏ ਚੌਹਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਸਬੰਧੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਹਰ ਦਾ ਉਮੀਦਵਾਰ ਮਨਜ਼ੂਰ ਨਹੀਂ ਹੈ।
ਚੰਡੀਗੜ੍ਹ ਦੀ ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਨੇ ਵੀ ਆਪਣੇ ਸਮਰਥਕਾਂ ਨਾਲ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ 58 ਕਾਂਗਰਸੀਆਂ ਨੇ ਅੱਜ ਸਮੂਹਿਕ ਤੌਰ ਉਤੇ ਅਸਤੀਫੇ ਦਿੱਤੇ ਹਨ।
ਉਪ ਪ੍ਰਧਾਨ ਹਾਫਿਜ ਅਨਵਰ ਉਲ ਹਕ ਨੂੰ ਪਾਰਟੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਅਨਵਰ ਨੇ ਵੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ।