ਨਵੀਂ ਦਿੱਲੀ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਈਡੀ ਵੱਲੋਂ ਅੱਜ ਕਥਿਤ ਵਕਫ ਬੋਰਡ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁਲਾਹ ਖਾਨ ਨੂੰ ਲੰਬੀ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਅਗਾਊਂ ਜਮਾਨਤ ਦੀ ਅਰਜ਼ੀ ਠੁਕਰਾਏ ਜਾਣ ਤੋਂ ਬਾਅਦ ਅਦਾਲਤ ਦੇ ਹੁਕਮਾਂ ਉਤੇ ਅਮਾਨਤੁਲਾਹ ਖਾਨ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋਏ ਸਨ। ਗ੍ਰਿਫਤਾਰੀ ਤੋਂ ਪਹਿਲਾਂ ਈਡੀ ਨੇ ਖਾਨ ਤੋਂ ਕਰੀਬ 10 ਘੰਟੇ ਤੱਕ ਪੁੱਛਗਿੱਛ ਕੀਤੀ ਸੀ।