ਨਵੀਂ ਦਿੱਲੀ, 20 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸ਼ਨੀਵਾਰ (20 ਅਪ੍ਰੈਲ) ਨੂੰ ਰੌਸ ਐਵੇਨਿਊ ਕੋਰਟ 'ਚ ਸੁਣਵਾਈ ਹੋਵੇਗੀ। ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਜ਼ਮਾਨਤ ਦੀ ਮੰਗ ਕੀਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਨੀਸ਼ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਸੀ।
ਜਿਕਰਯੋਗ ਹੈ ਕਿ ਮਨੀਸ਼ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਤਿਹਾੜ ਵਿੱਚ ਬੰਦ ਹੈ। ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੇ ਨਾਲ ਹੀ ਈਡੀ ਨੇ ਸਿਸੋਦੀਆ ਨੂੰ ਸੀਬੀਆਈ ਦੀ ਐਫਆਈਆਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਾਰਚ 2023 ਨੂੰ ਗ੍ਰਿਫ਼ਤਾਰ ਕੀਤਾ ਸੀ। 28 ਫਰਵਰੀ 2023 ਨੂੰ ਸਿਸੋਦੀਆ ਨੇ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।