ਨਵੀਂ ਦਿੱਲੀ: 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਦਿੱਲੀ ਦੇ ਮੁੱਖ ਮੱਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਇੰਸੂਲਿਨ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਆਪਣਾ ਰੋਸ ਜ਼ਾਹਿਰ ਕਰਦਿਆਂ ਇੰਸੂਲਿਨ ਨਾਲ ਲੈ ਕੇ ਪ੍ਰਦਰਸ਼ਨ ਕਰਨ ਲਈ ਤਿਹਾੜ ਜੇਲ ਪਹੁੰਚੇ। ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ 300 ਤੱਕ ਪਹੁੰਚ ਗਿਆ ਹੈ ਪਰ ਪ੍ਰਸ਼ਾਸ਼ਨ ਉਨ੍ਹਾਂ ਨੂੰ ਇੰਸੁਲਿਨ ਨਹੀਂ ਦੇ ਰਿਹਾ, ਇਸ ਲਈ ਜਨਤਾ ਉਨ੍ਹਾਂ ਲਈ ਇੰਸੁਲਿਨ ਦੀਆਂ ਡੱਬੀਆਂ ਨਾਲ ਲੈ ਕੇ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਜੇਲ੍ਹ ਪ੍ਰਸ਼ਾਸ਼ਨ ਰਾਹੀਂ ਕੇਜਰੀਵਾਲ ਨੂੰ ਅਪਾਹਜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।