ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਿਹਤ ਵਿਗੜ ਗਈ ਹੈ।ਇਸੇ ਦੌਰਾਨ ਉਨ੍ਹਾਂ ਦਾ ਮੱਧ ਪ੍ਰਦੇਸ਼ ਦੇ ਸਤਨਾ ਦਾ ਦੌਰਾ ਸਿਹਤ ਵਿਗੜਨ ਕਾਰਨ ਰੱਦ ਕਰ ਦਿੱਤਾ ਗਿਆ ਹੈ।
ਝਾਰਖੰਡ ਦੇ ਰਾਂਚੀ ਵਿੱਚ ਅੱਜ I.N.D.I.A. ਬਲਾਕ ਦੀ ਰੈਲੀ ਹੋਣੀ ਹੈ। ਇਸ ਨੂੰ ਉਲਗੁਲਾਨ ਰੈਲੀ ਦਾ ਨਾਂ ਦਿੱਤਾ ਗਿਆ ਹੈ। ਇਸ ਵਿੱਚ 28 ਪਾਰਟੀਆਂ ਦੇ ਆਗੂ ਹਿੱਸਾ ਲੈਣਗੇ। ਇਹ ਰੈਲੀ ਥੋੜ੍ਹੀ ਦੇਰ ‘ਚ ਸ਼ੁਰੂ ਹੋਵੇਗੀ।
ਦੂਜੇ ਪਾਸੇ, ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਅੱਜ ਐਤਵਾਰ ਨੂੰ ਐਲਾਨ ਕੀਤਾ ਹੈ ਕਿ ਜੇਕਰ I.N.D.I.A. ਗਠਜੋੜ ਦੀ ਸਰਕਾਰ ਬਣੀ ਤਾਂ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਭਾਰਤੀ ਨਿਆਂਇਕ ਸੰਹਿਤਾ 2023 ਨੂੰ ਵੀ ਰੱਦ ਕਰ ਦਿੱਤਾ ਜਾਵੇਗਾ।