ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਵੋਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (VVPAT) ਸਲਿੱਪਾਂ ਦੀ 100% ਕਰਾਸ-ਚੈਕਿੰਗ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਤੇ ਅੱਜ ਫੈਸਲਾ ਸੁਣਾਇਆ ਜਾਵੇਗਾ। 18 ਅਪ੍ਰੈਲ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਏਡੀਆਰ ਅਤੇ ਹੋਰ ਵਕੀਲਾਂ ਅਤੇ ਚੋਣ ਕਮਿਸ਼ਨ ਦੀਆਂ ਦਲੀਲਾਂ ਨੂੰ 5 ਘੰਟੇ ਤੱਕ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਪਟੀਸ਼ਨਕਰਤਾਵਾਂ ਵੱਲੋਂ ਵਕੀਲ ਪ੍ਰਸ਼ਾਂਤ ਭੂਸ਼ਣ, ਗੋਪਾਲ ਸ਼ੰਕਰਨਾਰਾਇਣ ਅਤੇ ਸੰਜੇ ਹੇਗੜੇ ਪੈਰਵੀ ਕਰ ਰਹੇ ਹਨ।ਪਿਛਲੀ ਸੁਣਵਾਈ ਮੌਕੇ ਪ੍ਰਸ਼ਾਂਤ ਭੂਸ਼ਣ ਐਸੋਸੀਏਸ਼ਨ ਆਫ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵੱਲੋਂ ਪੇਸ਼ ਹੋਏ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਐਡਵੋਕੇਟ ਮਨਿੰਦਰ ਸਿੰਘ ਅਤੇ ਕੇਂਦਰ ਸਰਕਾਰ ਵਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਹਾਜ਼ਰ ਸਨ।