ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ 'ਆਪ' ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਬੁੱਧਵਾਰ ਨੂੰ ਝਟਕਾ ਲੱਗਾ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਸੀ।
ਇਸ ਦੇ ਨਾਲ ਹੀ ਅਦਾਲਤ ਨੇ ਸੀਬੀਆਈ ਨੂੰ ਇਸ ਮਾਮਲੇ ਵਿੱਚ ਬਿਆਨ ਅਤੇ ਸਬੂਤ ਦਿਖਾਉਣ ਲਈ ਟੇਬਲ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਹੋਵੇਗੀ।