ਨਵੀਂ ਦਿੱਲੀ, 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਬਿਹਾਰ ਦੀ ਰਾਜਧਾਨੀ ਵਿੱਚ ਜੇਡੀਯੂ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜੇਡੀਯੂ ਦੇ ਆਗੂ ਸੌਰਵ ਕੁਮਾਰ ਨੂੰ ਬੁੱਧਵਾਰ ਦੀ ਦੇਰ ਰਾਤ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਗੁੱਸੇ ਵਿੱਚ ਆਏ ਸਥਾਨਕ ਲੋਕਾਂ ਅਤੇ ਸੌਰਵ ਕੁਮਾਰ ਦੇ ਸਮਰਥਕਾਂ ਨੇ ਪਟਨਾ-ਗਯਾ ਰੋਡ ਨੂੰ ਕਈ ਘੰਟਿਆਂ ਤੱਕ ਜਾਮ ਕਰਕੇ ਰੱਖਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਕ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਉਸ ਨੂੰ ਗੋਲੀ ਮਾਰੀ ਗਈ। ਇਸ ਘਟਨਾ ਵਿੱਚ ਇਕ ਹੋਰ ਜ਼ਖਮੀ ਹੋ ਗਿਆ।