ਨਵੀਂ ਦਿੱਲੀ: 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 29 ਅਪ੍ਰੈਲ ਨੂੰ 11 ਵਜੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਵੱਲੋਂ ਜਾਤੀ ਆਧਾਰਿਤ ਭਾਸ਼ਣਾਂ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ।
ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 77 ਦੀ ਵਰਤੋਂ ਕਰਦਿਆਂ ਪਾਰਟੀ ਪ੍ਰਧਾਨਾਂ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਜਵਾਬਦੇਹ ਠਹਿਰਾਇਆ।ECI ਨੇ 29 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਜਵਾਬ ਮੰਗਿਆ ਹੈ।ਸਿਆਸੀ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ, ਖਾਸ ਕਰਕੇ ਸਟਾਰ ਪ੍ਰਚਾਰਕਾਂ ਦੇ ਚਾਲ-ਚਲਣ ਲਈ ਮੁੱਢਲੀ ਅਤੇ ਵਧਦੀ ਜ਼ਿੰਮੇਵਾਰੀ ਲੈਣੀ ਪੈਂਦੀ ਹੈ।