ਨਵੀਂ ਦਿੱਲੀ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ ਨੂੰ ਲੈ ਕੇ ਅੱਜ ਸ਼ੁੱਕਰਵਾਰ (26 ਅਪ੍ਰੈਲ) ਨੂੰ ਦਿੱਲੀ ਹਾਈ ਕੋਰਟ 'ਚ ਸੁਣਵਾਈ ਹੋਵੇਗੀ। ਐਡਵੋਕੇਟ ਆਨੰਦ ਐੱਸ. ਜੋਧੇਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
ਜੋਧੇਲੇ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਪੀਐੱਮ ਮੋਦੀ ਭਗਵਾਨ ਅਤੇ ਮੰਦਰਾਂ ਦੇ ਨਾਂ 'ਤੇ ਲੋਕਾਂ ਤੋਂ ਵੋਟ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 9 ਅਪ੍ਰੈਲ ਨੂੰ ਯੂਪੀ ਦੇ ਪੀਲੀਭੀਤ ਵਿੱਚ ਆਪਣੇ ਭਾਸ਼ਣ ਦੌਰਾਨ ਹਿੰਦੂ ਦੇਵੀ-ਦੇਵਤਿਆਂ, ਸਿੱਖ ਗੁਰੂਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਨਾਵਾਂ 'ਤੇ ਵੋਟਾਂ ਮੰਗੀਆਂ ਸਨ। ਐਡਵੋਕੇਟ ਜੋਧੇਲੇ ਨੇ ਇਸ ਭਾਸ਼ਣ ਨੂੰ ਆਧਾਰ ਬਣਾਇਆ ਹੈ।