ਨਵੀਂ ਦਿੱਲੀ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਵੋਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (VVPAT) ਸਲਿੱਪਾਂ ਦੀ 100% ਕਰਾਸ-ਚੈਕਿੰਗ ਦੀ ਮੰਗ 'ਤੇ ਸੁਪਰੀਮ ਕੋਰਟ ਅੱਜ (26 ਅਪ੍ਰੈਲ) ਨੂੰ ਫੈਸਲਾ ਸੁਣਾਏਗਾ। ਲਾਈਵ ਲਾਅ ਦੇ ਅਨੁਸਾਰ, ਕੇਸ ਦੀ ਸੁਣਵਾਈ ਕਰ ਰਹੇ ਦੋ ਜੱਜ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੋ ਵੱਖ-ਵੱਖ ਫੈਸਲੇ ਦੇਣ ਜਾ ਰਹੇ ਹਨ।
ਜਿਕਰਯੋਗ ਹੈ ਕਿ 24 ਅਪ੍ਰੈਲ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 40 ਮਿੰਟ ਤੱਕ ਚੱਲੀ ਸੁਣਵਾਈ 'ਚ ਜਸਟਿਸ ਸੰਜੀਵ ਖੰਨਾ ਨੇ ਕਿਹਾ ਸੀ ਕਿ ਅਸੀਂ ਮੈਰਿਟ 'ਤੇ ਦੁਬਾਰਾ ਸੁਣਵਾਈ ਨਹੀਂ ਕਰ ਰਹੇ ਹਾਂ। ਅਸੀਂ ਕੁਝ ਸਪਸ਼ਟੀਕਰਨ ਚਾਹੁੰਦੇ ਹਾਂ। ਸਾਡੇ ਕੋਲ ਕੁਝ ਸਵਾਲ ਸਨ ਅਤੇ ਸਾਨੂੰ ਜਵਾਬ ਮਿਲ ਗਏ। ਫੈਸਲਾ ਰਾਖਵਾਂ ਰੱਖ ਰਹੇ ਹਾਂ।