ਨਵੀਂ ਦਿੱਲੀ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਪਾਰਟੀ ਨੂੰ ਮੱਧ ਪ੍ਰਦੇਸ਼ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਲੋਕ ਸਭਾ ਦੀ ਚੋਣ ਲੜ ਰਹੇ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਵਾਪਸ ਲੈ ਲਈ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਦੌਰ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਅਕਸ਼ੈ ਕਾਂਤੀ ਨੇ ਆਪਣੇ ਨਾਮਜ਼ਦਗੀ ਵਾਪਸ ਲੈ ਲਈ। ਭਾਜਪਾ ਦੇ ਸੀਨੀਅਰ ਆਗੂ ਅਤੇ ਮੱਧ ਪ੍ਰਦੇਸ਼ ਸਰਕਾਰ ਵਿੱਚ ਕੈਬਨਿਟ ਮੰਤਰੀ ਕੈਲਾਸ਼ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਕੈਲਾਸ਼ ਨੇ ਅਕਸ਼ੈ ਨਾਲ ਸੈਲਫੀ ਸਾਂਝੀ ਕਰਦੇ ਹੋਏ ਸੋਸ਼ਲ ਮੀਡੀਆ ਉਤੇ ਲਿਖਿਆ, ਇੰਦੌਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਕਸ਼ੈ ਕਾਂਤੀ ਬਮ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਪ੍ਰਧਾਨ ਜੇ ਪੀ ਨੱਢਾ, ਮੁੱਖ ਮੰਤਰੀ ਡਾ. ਮੋਹਨ ਯਾਦਵ ਅਤੇ ਪ੍ਰਦੇਸ਼ ਪ੍ਰਧਾਨ ਵੀਡੀ ਸ਼ਰਮਾ ਦੀ ਅਗਵਾਈ ਵਿੱਚ ਸਵਾਗਤ ਹੈ।
ਜ਼ਿਕਰਯੋਗ ਹੈ ਕਿ ਇੰਦੌਰ ਲੋਕ ਸਭਾ ਸੀਟ ਉਤੇ ਚੋਣਾਂ ਲਈ 25 ਅਪ੍ਰੈਲ ਤੱਕ ਨਾਮਜ਼ਦਗੀ ਭਰੇ ਗਏ ਸਨ। ਨਾਮ ਵਾਪਸ ਲਈ 29 ਅਪ੍ਰੈਲ ਦਿਨ ਆਖਰੀ ਦਿਨ ਸੀ। ਵੋਟਾਂ 13 ਮਈ ਨੂੰ ਪੈਣਗੀਆਂ।