ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਨੂਹ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ ਪਤੀ ਦੀ ਮੌਤ ਤੋਂ ਬਾਅਦ ਘਰੋਂ ਭੱਜ ਕੇ ਇਕ ਵਿਅਕਤੀ ਨਾਲ ਵਿਆਹ ਕਰ ਲਿਆ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਮਹਿਲਾ 7 ਬੱਚਿਆਂ ਦੀ ਮਾਂ ਹੈ। ਉਸ ਨੇ ਜਿਸ ਵਿਅਕਤੀ ਨਾਲ ਵਿਆਹ ਕੀਤਾ ਹੈ, ਉਹ 5 ਬੱਚਿਆਂ ਦਾ ਪਿਤਾ ਵੀ ਹੈ। ਦੋਵੇਂ ਮੁਸਲਿਮ ਭਾਈਚਾਰੇ ਨਾਲ ਸਬੰਧਤ ਹਨ ਅਤੇ ਮੁਸਲਿਮ ਰੀਤੀ-ਰਿਵਾਜ਼ਾਂ ਅਨੁਸਾਰ ਵਿਆਹ ਹੋਏ ਹਨ। ਵਿਆਹ ਤੋਂ ਬਾਅਦ ਉਹ ਕੁਝ ਦਿਨ ਪੁਲਸ ਸੁਰੱਖਿਆ ਵਾਲੇ ਘਰ ਵਿਚ ਰਹੀ।
ਦੋਵਾਂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਰੱਖਿਆ ਦੀ ਅਪੀਲ ਕੀਤੀ। ਹਾਈ ਕੋਰਟ ਨੇ ਉਸ ਦੀ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਉਨ੍ਹਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਇਸ ਤੋਂ ਇਲਾਵਾ ਦੋਵਾਂ 'ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਹਾਲਾਂਕਿ ਬਾਅਦ 'ਚ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਜੁਰਮਾਨੇ ਦੀ ਰਕਮ ਮੁਆਫ ਕਰ ਦਿੱਤੀ ਗਈ।