ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ 'ਚ ਅੱਜ ਮੰਗਲਵਾਰ 30 ਅਪ੍ਰੈਲ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ।
ਇਸ ਤੋਂ ਪਹਿਲਾਂ 29 ਅਪ੍ਰੈਲ ਨੂੰ ਵੀ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਸੀ। ਕੇਜਰੀਵਾਲ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਏਐਸਜੀ ਐਸਵੀ ਰਾਜਮ ਨੇ ਦਲੀਲਾਂ ਪੇਸ਼ ਕੀਤੀਆਂ।
ਬੈਂਚ ਨੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਪੁੱਛਿਆ ਕਿ ਦਰਅਸਲ ਤੁਸੀਂ ਗ੍ਰਿਫਤਾਰੀ ਅਤੇ ਰਿਮਾਂਡ ਦੇ ਖਿਲਾਫ ਹੋ। ਤੁਸੀਂ ਜ਼ਮਾਨਤ ਲਈ ਅਰਜ਼ੀ ਕਿਉਂ ਨਹੀਂ ਦਿੱਤੀ? ਇਸ 'ਤੇ ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਗੈਰ-ਕਾਨੂੰਨੀ ਹੈ। ਇਸ 'ਤੇ ਈਡੀ ਦੇ ਵਕੀਲ ਐਸਵੀ ਰਾਜੂ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਹਿਰਾਸਤ ਦਾ ਵੀ ਵਿਰੋਧ ਨਹੀਂ ਕੀਤਾ। ਤੁਹਾਨੂੰ ਨੋਟਿਸ ਭੇਜੇ ਗਏ ਸਨ। ਤੁਸੀਂ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ।