ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :
ਬਦਨਾਮ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ।ਬੀਤੇ ਕੱਲ੍ਹ ਬੁੱਧਵਾਰ ਨੂੰ ਅਮਰੀਕਾ 'ਚ ਗੈਂਗਸਟਰ ਦੀ ਮੌਤ ਨੂੰ ਲੈ ਕੇ ਦਿਨ ਭਰ ਚਰਚਾ ਹੁੰਦੀ ਰਹੀ ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ। ਇੱਕ ਅਮਰੀਕੀ ਚੈਨਲ ਨੇ ਗੋਲਡੀ ਦੀ ਮੌਤ ਦੀ ਖਬਰ ਪ੍ਰਸਾਰਿਤ ਕੀਤੀ ਸੀ।
ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਜ਼ ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਸੀ ਕਿ ਉਹ ਗੋਲਡੀ ਬਰਾੜ ਹੈ ਜਾਂ ਨਹੀਂ। ਫਿਰ ਦੇਰ ਰਾਤ ਕੈਲੀਫੋਰਨੀਆ ਦੀ ਫਰਿਜ਼ਨੋ ਪੁਲਿਸ ਨੇ ਇਸ ਖ਼ਬਰ ਦਾ ਖੰਡਨ ਕੀਤਾ।
ਅਮਰੀਕੀ ਖੁਫੀਆ ਏਜੰਸੀ FBI ਨੇ ਇਸ ਗੋਲੀਬਾਰੀ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਹੁਸਨਦੀਪ ਸਿੰਘ ਅਤੇ ਪਵਿੱਤਰ ਸਿੰਘ ਵਜੋਂ ਹੋਈ ਹੈ। ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮਰਨ ਵਾਲਾ ਨੌਜਵਾਨ ਗੋਲਡੀ ਬਰਾੜ ਨਹੀਂ ਹੈ।