ਨਵੀਂ ਦਿੱਲੀ, 2 ਮਈ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ LG VK ਸਕਸੈਨਾ ਦੇ ਹੁਕਮਾਂ 'ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਦੋਸ਼ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਬਿਨਾਂ ਇਜਾਜ਼ਤ ਉਨ੍ਹਾਂ ਦੀ ਨਿਯੁਕਤੀ ਕੀਤੀ ਸੀ।
ਲੈਫਟੀਨੈਂਟ ਗਵਰਨਰ ਦੇ ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ। DCW ਕੋਲ ਕਰਮਚਾਰੀਆਂ ਨੂੰ ਠੇਕੇ 'ਤੇ ਰੱਖਣ ਦਾ ਅਧਿਕਾਰ ਨਹੀਂ ਹੈ।