ਅਮੇਠੀ, 3 ਮਈ, ਦੇਸ਼ ਕਲਿਕ ਬਿਊਰੋ :
ਰਾਹੁਲ ਗਾਂਧੀ ਆਪਣੀ ਮਾਤਾ ਸੋਨੀਆ ਦੀ ਸੀਟ ਰਾਏਬਰੇਲੀ ਤੋਂ ਚੋਣ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਿਅੰਕਾ ਗਾਂਧੀ ਚੋਣ ਨਹੀਂ ਲੜੇਗੀ। ਜਦੋਂ ਕਿ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਕਿਸ਼ੋਰੀ ਲਾਲ ਨੂੰ ਸੋਨੀਆ ਗਾਂਧੀ ਦਾ ਵਿਸ਼ਵਾਸਪਾਤਰ ਮੰਨਿਆ ਜਾਂਦਾ ਹੈ।
ਭਾਜਪਾ ਨੇ ਯੋਗੀ ਸਰਕਾਰ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਤੋਂ ਟਿਕਟ ਦਿੱਤੀ ਹੈ, ਜਦਕਿ ਸਮ੍ਰਿਤੀ ਇਰਾਨੀ ਅਮੇਠੀ ਤੋਂ ਚੋਣ ਲੜ ਰਹੀ ਹੈ।
ਇਸ ਤੋਂ ਪਹਿਲਾਂ ਕਾਂਗਰਸ ਨੇਤਾਵਾਂ ਨੇ ਰਾਹੁਲ ਨੂੰ ਅਮੇਠੀ ਤੋਂ ਅਤੇ ਪ੍ਰਿਅੰਕਾ ਦੇ ਰਾਏਬਰੇਲੀ ਤੋਂ ਲੜਨ ਦੀ ਗੱਲ ਕੀਤੀ ਸੀ। ਹਾਲਾਂਕਿ ਪ੍ਰਿਅੰਕਾ ਨੇ ਚੋਣ ਲੜਨ ਲਈ ਹਾਮੀ ਨਹੀਂ ਭਰੀ। ਰਾਏਬਰੇਲੀ-ਅਮੇਠੀ ਸੀਟ ਲਈ ਨਾਮਜ਼ਦਗੀ ਦੀ ਅੱਜ ਆਖਰੀ ਤਰੀਕ ਹੈ। ਰਾਹੁਲ ਅੱਜ ਦੁਪਹਿਰ ਨੂੰ ਨਾਮਜ਼ਦਗੀ ਦਾਖ਼ਲ ਕਰਨ ਪਹੁੰਚਣਗੇ। ਉਨ੍ਹਾਂ ਦੇ ਨਾਲ ਪ੍ਰਿਅੰਕਾ ਗਾਂਧੀ ਵੀ ਮੌਜੂਦ ਰਹੇਗੀ।