ਹਫ਼ਤੇ ਵਿੱਚ ਇੱਕ ਵਾਰ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ
ਨਵੀਂ ਦਿੱਲੀ, 3 ਮਈ, ਦੇਸ਼ ਕਲਿਕ ਬਿਊਰੋ :
'ਆਪ' ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਈਡੀ-ਸੀਬੀਆਈ ਨੂੰ ਨੋਟਿਸ ਦੇ ਕੇ ਜਵਾਬ ਮੰਗਿਆ ਹੈ।ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਸੀਮਾ ਨੂੰ ਮਿਲਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਮਈ ਨੂੰ ਹੋਵੇਗੀ।
ਹੇਠਲੀ ਅਦਾਲਤ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸਿਸੋਦੀਆ ਨੇ 30 ਅਪ੍ਰੈਲ ਨੂੰ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਅੱਗੇ ਪਟੀਸ਼ਨ ਦਾਇਰ ਕੀਤੀ ਸੀ।
ਸਿਸੋਦੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਮਨੀ ਲਾਂਡਰਿੰਗ ਮਾਮਲੇ ਅਤੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ।