ਭੂਪਾਲ, 6 ਮਈ, ਦੇਸ਼ ਕਲਿਕ ਬਿਊਰੋ :
ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ।ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਚਾਰ ਨਾਬਾਲਗ ਅਤੇ ਇੱਕ 18 ਸਾਲਾ ਨੌਜਵਾਨ ਸ਼ਾਮਲ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਜਬਲਪੁਰ ਦੇ ਚਾਰਗਵਾਂ ਥਾਣੇ ਅਧੀਨ ਪੈਂਦੇ ਪਿੰਡ ਤਿਨੇਟਾ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਪਲਟਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ। ਨਾਲ ਹੀ ਦੋ ਬੱਚੇ ਜ਼ਖਮੀ ਹੋਏ ਹਨ। ਟਰੈਕਟਰ ਨੂੰ ਪਿੰਡ ਤਿਨੇਟਾ ਦੇਵੀ ਵਾਸੀ ਧਰਮਿੰਦਰ ਠਾਕੁਰ (18) ਚਲਾ ਰਿਹਾ ਸੀ। ਤੇਜ਼ ਰਫ਼ਤਾਰ ਕਾਰਨ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ। ਸਾਰੇ ਟਰੈਕਟਰ ਹੇਠਾਂ ਦੱਬ ਗਏ। ਸਾਰਿਆਂ ਨੂੰ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 50,000 ਰੁਪਏ ਅਤੇ ਜ਼ਖਮੀਆਂ ਨੂੰ 10,000 ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਹੈ।