ਨਵੀਂ ਦਿੱਲੀ, 10 ਮਈ, ਦੇਸ਼ ਕਲਿਕ ਬਿਊਰੋ :
ਸ਼ਰਾਬ ਨੀਤੀ ਮਾਮਲੇ ‘ਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿੱਚ ਤਿਹਾੜ ਜੇਲ੍ਹ ਵਿੱਚ 40 ਦਿਨ ਹੋ ਗਏ ਹਨ। ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ, ਇਸ 'ਤੇ ਸੁਪਰੀਮ ਕੋਰਟ ਅੱਜ ਯਾਨੀ 10 ਮਈ ਨੂੰ ਆਪਣਾ ਫੈਸਲਾ ਸੁਣਾਏਗਾ। ਕੇਜਰੀਵਾਲ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ 'ਤੇ ਵੀ ਅੱਜ ਸੁਣਵਾਈ ਹੋਵੇਗੀ।
ਜ਼ਿਕਰਯੋਗ ਹੈ ਕਿ ਦੁਪਹਿਰ ਦੇ ਖਾਣੇ ਤੋਂ ਪਹਿਲਾਂ 7 ਮਈ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰ ਲਈਆਂ ਸਨ। ਅਦਾਲਤ ਨੇ ਈਡੀ ਨੂੰ ਕਿਹਾ ਸੀ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਆਉਂਦੀਆਂ ਹਨ। ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਤੁਹਾਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਜੇਕਰ ਚੋਣਾਂ ਨਾ ਹੋਈਆਂ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ।
ਹਾਲਾਂਕਿ ਬੈਂਚ 7 ਮਈ ਨੂੰ ਬਿਨਾਂ ਕੋਈ ਫੈਸਲਾ ਸੁਣਾਏ ਉਠ ਗਈ ਸੀ। ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ 8 ਮਈ ਨੂੰ ਕਿਹਾ ਸੀ ਕਿ ਅਸੀਂ ਸ਼ੁੱਕਰਵਾਰ ਨੂੰ ਜ਼ਮਾਨਤ 'ਤੇ ਫੈਸਲਾ ਦੇਵਾਂਗੇ।