ਨਵੀਂ ਦਿੱਲੀ, 13 ਮਈ, ਦੇਸ਼ ਕਲਿਕ ਬਿਊਰੋ :
2024 ਦੀਆਂ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਵਿੱਚ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ 'ਤੇ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ। 8.73 ਕਰੋੜ ਔਰਤਾਂ ਸਮੇਤ 17.70 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਪਾਉਣਗੇ। ਕੁੱਲ 1.92 ਲੱਖ ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ 19 ਲੱਖ ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
2019 ਵਿੱਚ ਇੰਨ੍ਹਾਂ ਸੀਟਾਂ ‘ਤੇ ਭਾਜਪਾ ਨੇ ਸਭ ਤੋਂ ਵੱਧ 42 ਸੀਟਾਂ ਜਿੱਤੀਆਂ, ਵਾਈਐਸਆਰ ਕਾਂਗਰਸ ਨੇ 22, ਬੀਆਰਐਸ ਨੇ 9 ਅਤੇ ਕਾਂਗਰਸ ਨੇ 6 ਜਿਤੀਆਂ ਸਨ ਤੇ ਬਾਕੀਆਂ ਨੂੰ 17 ਸੀਟਾਂ ਮਿਲੀਆਂ ਸਨ।
ਚੋਣ ਕਮਿਸ਼ਨ ਅਨੁਸਾਰ ਚੌਥੇ ਪੜਾਅ ਦੀਆਂ ਚੋਣਾਂ ਵਿੱਚ ਕੁੱਲ 1,717 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 1,540 ਪੁਰਸ਼ ਅਤੇ 170 ਮਹਿਲਾ ਉਮੀਦਵਾਰ ਹਨ। ਇਨ੍ਹਾਂ ਵਿੱਚ ਔਰਤਾਂ ਸਿਰਫ਼ 10% ਹਨ।
ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮ (ਏਡੀਆਰ) ਦੇ ਅਨੁਸਾਰ, ਇਸ ਪੜਾਅ ਦੇ 1,710 ਉਮੀਦਵਾਰਾਂ ਵਿੱਚੋਂ 21% ਯਾਨੀ 360 ਉਮੀਦਵਾਰਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ।