ਨਵੀਂ ਦਿੱਲੀ, 15 ਮਈ, ਦੇਸ਼ ਕਲਿਕ ਬਿਊਰੋ :
ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਸੀਬੀਆਈ ਵੱਲੋਂ ਦਾਇਰ ਦੋਸ਼ਾਂ ਤੈਅ ਕਰਨ ਲਈ ਅੱਜ ਰਾਉਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਵੇਗੀ। ਮਾਮਲੇ ਦੀ ਆਖਰੀ ਸੁਣਵਾਈ 7 ਮਈ ਨੂੰ ਹੋਈ ਸੀ, ਜਿਸ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ ਅੱਜ ਯਾਨੀ 15 ਮਈ ਤੱਕ ਵਧਾ ਦਿੱਤੀ ਗਈ ਸੀ, ਜਦੋਂ ਕਿ ਈਡੀ ਵੱਲੋਂ ਦਾਇਰ ਕੇਸ ਵਿੱਚ, ਹਿਰਾਸਤ 21 ਮਈ ਤੱਕ ਵਧਾ ਦਿੱਤੀ ਗਈ ਸੀ।
ਇਸ ਦੇ ਨਾਲ ਹੀ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ 'ਚ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ। ਜਸਟਿਸ ਸਵਰਨਕਾਂਤਾ ਸ਼ਰਮਾ ਨੇ ਇਸ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਿਸੋਦੀਆ ਵੱਲੋਂ ਸੀਨੀਅਰ ਵਕੀਲ ਦਯਾਨ ਕ੍ਰਿਸ਼ਨਨ ਅਤੇ ਮੋਹਿਤ ਮਾਥੁਰ ਨੇ ਦਲੀਲਾਂ ਪੇਸ਼ ਕੀਤੀਆਂ, ਜਦੋਂ ਕਿ ਈਡੀ ਵੱਲੋਂ ਜ਼ੋਹੇਬ ਹੁਸੈਨ ਅਤੇ ਸੀਬੀਆਈ ਵੱਲੋਂ ਐਸਪੀਪੀ ਰਿਪੁਦਮਨ ਭਾਰਦਵਾਜ ਕ੍ਰਿਸ਼ਨਨ ਪੇਸ਼ ਹੋਏ।