ਨਵੀਂ ਦਿੱਲੀ, 15 ਮਈ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਪੁਰਕਾਯਸਥ ਨੂੰ ਵਿਦੇਸ਼ੀ ਫੰਡਿੰਗ ਮਾਮਲੇ 'ਚ ਰਿਹਾਅ ਕਰ ਦਿੱਤਾ ਹੈ। ਪ੍ਰਬੀਰ ਅਤੇ ਨਿਊਜ਼ ਕਲਿੱਕ ਦੇ ਐਚਆਰ ਹੈੱਡ ਅਮਿਤ ਚੱਕਰਵਰਤੀ ਨੂੰ ਪਿਛਲੇ ਸਾਲ 3 ਅਕਤੂਬਰ ਨੂੰ ਦਿੱਲੀ ਪੁਲਿਸ ਨੇ ਚੀਨ ਤੋਂ ਫੰਡਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।
ਅੱਜ ਬੁੱਧਵਾਰ ਨੂੰ ਫੈਸਲਾ ਸੁਣਾਉਂਦੇ ਹੋਏ, ਜਸਟਿਸ ਬੀਆਰ ਗਵਈ ਅਤੇ ਜਸਟਿਸ ਮਹਿਤਾ ਦੀ ਬੈਂਚ ਨੇ ਕਿਹਾ ਕਿ ਅੱਤਵਾਦ ਵਿਰੋਧੀ ਕਾਨੂੰਨ (ਯੂਏਪੀਏ) ਦੇ ਤਹਿਤ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਅਵੈਧ ਹੈ। ਬੈਂਚ ਨੇ ਉਸ ਨੂੰ ਹਿਰਾਸਤ ਤੋਂ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ।