ਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਪਾਰਟੀ ਨੂੰ ਲਗਾਤਾਰ ਪਾਰਟੀ ਦੇ ਆਗੂਆਂ ਵੱਲੋਂ ਅਲਵਿਦਾ ਕਹਿਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੇਅਰ ਅਤੇ ਸੀਨੀਅਰ ਆਗੂ ਸੁਭਾਸ਼ ਚਾਵਲਾ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਸੁਭਾਸ਼ ਚਾਵਲਾ ਨੇ ਕਿਹਾ ਕਿ ਉਹ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਹੋਏ ਗਠਜੋੜ ਤੋਂ ਨਰਾਜ਼ ਚੱਲ ਰਹੇ ਸਨ। ਇਸ ਗਠਜੋੜ ਕਾਰਨ ਕਾਂਗਰਸ ਪਾਰਟੀ ਨੂੰ ਵੱਡਾ ਨੁਕਸ਼ਾਨ ਹੋਇਆ ਹੈ। ਇਸ ਲਈ ਉਹ ਪਾਰਟੀ ਛੱਡ ਰਹੇ ਹਨ।