ਨਵੀਂ ਦਿੱਲੀ, 15 ਮਈ, ਦੇਸ਼ ਕਲਿੱਕ ਬਿਓਰੋ :
ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ਉਤੇ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਸਲੋਵਾਕ ਦੇ ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਵਿੱਚ ਪ੍ਰਧਾਨ ਮੰਤਰੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪ੍ਰਧਾਨ ਮੰਤਰੀ ਜਦੋਂ ਇਕ ਮੀਟਿੰਗ ਤੋਂ ਬਾਹਰ ਆਏ ਤਾਂ ਉਸ ਉਤੇ ਗੋਲੀਆਂ ਚਲਾਈਆਂ ਗਈਆਂ।