ਨਵੀਂ ਦਿੱਲੀ, 17 ਮਈ, ਦੇਸ਼ ਕਲਿਕ ਬਿਊਰੋ :
ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (SCBA) ਦੀਆਂ ਚੋਣਾਂ ਜਿੱਤ ਲਈਆਂ।ਸਿੱਬਲ ਨੂੰ ਕੁੱਲ 1066 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਤੋਂ ਬਾਅਦ ਦੂਜੇ ਨੰਬਰ 'ਤੇ ਸੀਨੀਅਰ ਵਕੀਲ ਪ੍ਰਦੀਪ ਰਾਏ ਰਹੇ, ਜਿਨ੍ਹਾਂ ਨੂੰ 689 ਵੋਟਾਂ ਮਿਲੀਆਂ।
ਇਸ ਤੋਂ ਪਹਿਲਾਂ ਵੀ ਕਪਿਲ ਸਿੱਬਲ ਸਾਲ 2001-02 ਦਰਮਿਆਨ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਦੇ ਨਾਲ ਹੀ, ਉਨ੍ਹਾਂ ਨੇ 1995-1996 ਅਤੇ 1997-1998 ਵਿੱਚ SCBA ਦੇ ਪ੍ਰਧਾਨ ਵਜੋਂ ਵੀ ਕੰਮ ਕੀਤਾ।