ਜੋਧਪੁਰ, 19 ਮਈ, ਦੇਸ਼ ਕਲਿੱਕ ਬਿਓਰੋ :
ਰਾਜਸਥਾਨ ਦੇ ਜੋਧਪੁਰ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਉਤੇ ਟਰੱਕ ਚੜ੍ਹ ਜਾਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਜੈਸਲਮੇਰ ਬਾਈਪਾਸ ਉਤੇ ਵਾਪਰਿਆ। ਜੈਸਲਮੇਰ ਵੱਲੋਂ ਆ ਰਿਹਾ ਟਰੱਕ ਕੰਟਰੋਲ ਤੋਂ ਬਾਹਰ ਹੋ ਕੇ ਡਵਾਈਡਰ ਨਾਲ ਟਕਰਾ ਕੇ ਦੂਜੇ ਪਾਸੇ ਨੂੰ ਚਲਿਆ ਗਿਆ।
ਦੂਜੇ ਪਾਸੇ ਨਿਰਮਾਣ ਅਧੀਨ ਬਾਈਪਾਸ ਕਿਨਾਰੇ ਕੰਮ ਕਰ ਰਹੇ ਤਿੰਨ ਮਜ਼ਦੂਰਾਂ ਨੂੰ ਕੁਚਲ ਦਿੱਤਾ। ਜਿੰਨਾਂ ਵਿੱਚੋਂ ਦੋ ਦੀ ਮੌਕੇ ਉਤੇ ਮੌਤ ਹੋ ਗਈ। ਇਸ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲੈ ਕੇ ਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਪਿੱਛਾ ਕਰਕੇ ਡਰਾਈਵਰ ਨੂੰ ਫੜ੍ਹ ਲਿਆ। ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।