ਨਵੀਂ ਦਿੱਲੀ, 20 ਮਈ, ਦੇਸ਼ ਕਲਿੱਕ ਬਿਓਰੋ :
ਪਿਛਲੇ ਦਿਨੀਂ ਉਤਰ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਲਈ ਪੈਈਆਂ ਵੋਟਾਂ ਵਿੱਚ ਇਕ ਹੀ ਵਿਅਕਤੀ ਵੱਲੋਂ ਇਕ ਪਾਰਟੀ ਨੂੰ ਅੱਠ ਵਾਰ ਵੋਟ ਪਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਗਈ ਹੈ। ਉਤਰ ਪ੍ਰਦੇਸ਼ ਦੇ ਏਟਾ ਵਿੱਚ ਇਕ ਵਿਅਕਤੀ ਵੱਲੋਂ ਇਕ ਬੂਥ ਉਤੇ ਇਕ ਵਿਅਕਤੀ ਨੇ ਦਾਅਵਾ ਕੀਤਾ ਕਿ ਉਸਨੇ ਅੱਠ ਵਾਰ ਵੋਟ ਪਾਈ ਹੈ। ਉਸ ਨੇ ਇਸਦਾ ਵੀਡੀਓ ਵੀ ਬਣਾਇਆ ਹੈ, ਜੋ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਅਖਿਲੇਸ਼ ਯਾਦਵ ਅਤੇ ਰਾਹੁਲ ਗਾਂਧੀ ਵੱਲੋਂ ਸਾਂਝਾ ਕੀਤਾ ਗਿਆ। 8 ਵਾਰ ਵੋਟ ਪਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਹੈ। ਚੋਣ ਕਮਿਸ਼ਨ ਵੱਲੋਂ ਇਸ ਬੂਥ ਉਤੇ ਦੁਬਾਰਾ ਵੋਟਿੰਗ ਦੀ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਡਿਊਟੀ ਉਤੇ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਏਟਾ ਜ਼ਿਲ੍ਹੇ ਦੇ ਨਵਾਂ ਗਾਓ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਅੱਠ ਵਾਰ ਵੋਟ ਪਾਉਣ ਵਾਲੇ ਵਿਅਕਤੀ ਦੀ ਪਹਿਚਾਣ ਰਾਜਨ ਸਿੰਘ ਵਜੋਂ ਹੋਈ ਹੈ।