ਨਵੀਂ ਦਿੱਲੀ, 21 ਮਈ, ਦੇਸ਼ ਕਲਿਕ ਬਿਊਰੋ :
ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗਾ। ਜਸਟਿਸ ਸਵਰਨ ਕਾਂਤਾ ਸ਼ਰਮਾ ਜ਼ਮਾਨਤ ਪਟੀਸ਼ਨਾਂ 'ਤੇ ਹੁਕਮ ਦੇ ਸਕਦੇ ਹਨ।
14 ਮਈ ਨੂੰ ਉਨ੍ਹਾਂ ਨੇ 'ਆਪ' ਨੇਤਾਵਾਂ, ਸੀਬੀਆਈ ਅਤੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬਹਿਸ ਦੌਰਾਨ ਦਲੀਲ ਦਿੱਤੀ ਸੀ ਕਿ ਉਹ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਗਲੀ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ਵਿੱਚ ‘ਆਪ’ ਨੂੰ ਮੁਲਜ਼ਮ ਬਣਾਏਗਾ।17 ਮਈ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ ਅਤੇ 'ਆਪ' ਨੂੰ ਵੀ ਮੁਲਜ਼ਮ ਬਣਾਇਆ ਸੀ।06:54 AM