ਨਵੀਂ ਦਿੱਲੀ, 21 ਮਈ, ਦੇਸ਼ ਕਲਿੱਕ ਬਿਓਰੋ :
ਉਤਰ ਪ੍ਰਦੇਸ਼ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 4 ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਮਹਾਰਾਜਪੁਰ ਦੇ ਕਾਨਪੁਰ-ਪ੍ਰਯਾਗਰਾਜ ਹਾਈਵੇ ਉਤੇ ਦੇਰ ਸ਼ਾਮ ਨੂੰ ਇਕ ਕਾਰ ਨੇ ਸੜਕ ਪਾਰ ਕਰ ਰਹੀਆਂ ਔਰਤਾਂ ਨੂੰ ਟੱਕਰ ਮਾਰੀ। ਇਸ ਹਾਦਸੇ ਵਿੱਚ ਚਾਰ ਔਰਤਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਜਦੋਂ ਔਰਤਾਂ ਸੜਕ ਪਾਰ ਕਰ ਰਹੀਆਂ ਸਨ ਤਾਂ ਫਤਿਹਪੁਰ ਤੋਂ ਕਾਨਪੁਰ ਦੀ ਲੇਨ ਉਤੇ ਜਾ ਰਹੀ ਸੀ, ਤਾਂ ਫਤਿਹਪੁਰ ਵੱਲੋਂ ਆ ਰਹੀ ਤੇਜ ਰਫਤਾਰ ਕਾਰ ਨੇ ਸਾਰੀਆਂ ਨੂੰ ਟੱਕਰ ਮਾਰ ਦਿੱਤੀ। ਇਕ ਔਰਤ ਕਾਰ ਦੇ ਹੇਠ ਫਸ ਗਈ ਅਤੇ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਉਲਟ ਗਈ। ਹਾਦਸੇ ਦੇ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਸਾਰਿਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਪੂਨਮ, ਰੂਪਾ ਅਤੇ ਸਰਿਤਾ ਨੂੰ ਮ੍ਰਿਤਕ ਐਲਾਨ ਦਿੱਤਾ, ਚੰਚਲ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਕ ਹੋਰ ਅਰਪਣਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।