ਸ਼੍ਰੀਨਗਰ, 30 ਮਈ, ਦੇਸ਼ ਕਲਿਕ ਬਿਊਰੋ :
ਜੰਮੂ ਦੇ ਅਖਨੂਰ 'ਚ ਵੀਰਵਾਰ ਦੁਪਹਿਰ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ 150 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 15 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਇਹ ਹਾਦਸਾ ਜੰਮੂ-ਪੁੰਛ ਹਾਈਵੇਅ 'ਤੇ ਵਾਪਰਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਸ 'ਚ ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਕਰੀਬ 60 ਲੋਕ ਸਵਾਰ ਸਨ।ਸ਼ਰਧਾਲੂ ਹਾਥਰਸ ਤੋਂ ਸ਼ਿਵ ਖੋਰੀ ਜਾ ਰਹੇ ਸਨ। ਬਚਾਅ ਕਾਰਜ ਜਾਰੀ ਹੈ। ਹਾਦਸੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।